Home - Download - ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 25, 2025 15ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ15th National Voters Day District Level Event Celebrated at Government College Roparਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ 15ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਮਿਸ ਚੰਦਰਜਯੋਤੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ ਤੇ 25 ਜਨਵਰੀ 1950 ਨੂੰ ਹੀ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ’ਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹਤੱਤਾ ਤੋਂ ਜਾਣੂ ਕਰਾਉਣਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਅਤੇ ਅਸੀ ਸਾਰੇ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰੀਏ। ਉਨ੍ਹਾਂ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਇੱਥੇ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜਿਮੰਵਾਰੀ ਵੀ ਹੈ।ਇਸ ਸਮਾਗਮ ਦੀ ਅਗਵਾਈ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਵੱਲੋਂ ਵੱਖ-ਵੱਖ ਪ੍ਰਕਾਸ਼ਨਾਵਾਂ, ਆਈ.ਟੀ.ਆਈ. (ਲੜਕੀਆ) ਰੂਪਨਗਰ ਵੱਲੋਂ ਵੋਟਰ ਦਿਵਸ ਉੱਤੇ ਬਣਾਈ ਗਈ ਰੰਗੋਲੀ ਅਤੇ ਮਹਿੰਦੀ ਸਟਾਲਾ ਲਗਾਈਆ ਗਈਆ। ਇਸ ਤੋਂ ਇਲਾਵਾ ਸਮਾਗਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵੱਲੋਂ ਆਏ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ, ਜਿਸ ਵਿੱਚ ਉਨ੍ਹਾਂ ਦੁਆਰਾ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਾਂ ਨੂੰ ਵੋਟਾਂ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ ਗਈਆਂ ਤੇ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਲਘੂ-ਨਾਟਕ ਪੇਸ਼ ਕੀਤੇ ਗਏ।ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸ਼੍ਰੀ ਗੁਰਇਕਬਾਲ ਸਿੰਘ ਤੇ ਹੋਰ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੈਸਟ ਈਆਰਓ, ਨੋਡਲ ਅਫ਼ਸਰ ਅਤੇ ਬੀਐਲਓਜ਼ ਤੇ ਇਸ ਤੋਂ ਇਲਾਵਾ ਹੋਰ ਪ੍ਰਤੀਯੋਗੀ, ਉਮੀਦਵਾਰ, ਸਹਾਇਕ ਨੋਡਲ ਅਫ਼ਸਰਾਂ ਆਦਿ ਨੂੰ ਵੀ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਿਲ ਹੋਏ ਮਹਿਮਾਨਾਂ ਨੂੰ ਵੋਟਰ ਪ੍ਰਣ ਦਿਵਾਉਣ ਅਤੇ ਰਾਸ਼ਟਰੀ ਗਾਣ ਹੋਣ ਤੋਂ ਬਾਅਦ ਸਮਾਗਮ ਨੂੰ ਖਤਮ ਕੀਤਾ ਗਿਆ।ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਰੂਪਨਗਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸੀਲਦਾਰ ਕੁਲਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਮਾਸਟਰ ਟ੍ਰੇਨਰ ਦਿਨੇਸ਼ ਸੈਣੀ, ਸਰਕਾਰੀ ਕਾਲਜ ਤੋਂ ਪ੍ਰੋ ਨਿਰਮਲ ਬਰਾੜ, ਡਾ.ਜਤਿੰਦਰ ਕੁਮਾਰ, ਚੋਣ ਤਹਸੀਲਦਾਰ ਪਲਵਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta