Home - Poems & Articles - ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..?ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..? Leave a Comment / By Dishant Mehta / February 10, 2025 How to prepare for board exams…..?ਬੋਰਡ ਦੇ ਇਮਤਿਹਾਨ ਹਰ ਵਿਦਿਆਰਥੀ ਦੇ ਜੀਵਨ ਵਿੱਚ ਇੱਕ ਅਹਿਮ ਮੋੜ ਹੁੰਦੇ ਹਨ। ਇਹ ਸਿਰਫ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਮਾਪਿਆਂ ਅਤੇ ਅਧਿਆਪਕਾਂ ਲਈ ਵੀ ਮਹੱਤਵਪੂਰਨ ਹੁੰਦੇ ਹਨ। ਇਮਤਿਹਾਨ ਦੇ ਨਤੀਜੇ ਨਾ ਸਿਰਫ ਵਿਦਿਆਰਥੀ ਦੇ ਅਗਲੇ ਪੜਾਅ ਨੂੰ ਪ੍ਰਭਾਵਿਤ ਕਰਦੇ ਹਨ, ਸਗੋਂ ਉਹਦੇ ਆਪਣੇ ਆਤਮ-ਵਿਚਾਰ ਅਤੇ ਆਤਮ-ਵਿਸ਼ਵਾਸ ਤੇ ਵੀ ਗਹਿਰਾ ਅਸਰ ਛੱਡਦੇ ਹਨ। ਇਸ ਲਈ, ਬੋਰਡ ਦੇ ਇਮਤਿਹਾਨਾਂ ਲਈ ਤਿਆਰੀ ਪੂਰੇ ਯੋਜਨਾਬੱਧ ਢੰਗ ਨਾਲ ਕਰਨੀ ਜ਼ਰੂਰੀ ਹੈ। ਇਹ ਤਿਆਰੀ ਨਾ ਸਿਰਫ ਚੰਗੇ ਅੰਕ ਪ੍ਰਪਾਤ ਕਰਨ ਲਈ ਹੈ, ਸਗੋਂ ਆਪਣੇ ਉਦੇਸ਼ਾਂ ਨੂੰ ਪੂਰਾ ਕਰਨ ਅਤੇ ਸਫਲਤਾ ਦੀ ਪ੍ਰਾਪਤੀ ਕਰਨ ਲਈ ਹੈ। ਇਸ ਲਈ ਵਿਦਿਆਰਥੀਆਂ ਨੂੰ ਸਹੀ ਸਮੇਂ ‘ਤੇ ਇਮਤਿਹਾਨਾਂ ਲਈ ਯੋਜਨਾਬੱਧ ਤਰੀਕੇ ਨਾਲ ਤਿਆਰੀ ਕਰਨੀ ਚਾਹੀਦੀ ਹੈ। ਸਭ ਤੋਂ ਪਹਿਲਾ, ਵਿਦਿਆਰਥੀ ਨੂੰ ਆਪਣੀ ਤਿਆਰੀ ਲਈ ਸਹੀ ਰਣਨੀਤੀ ਬਣਾਉਣੀ ਚਾਹੀਦੀ ਹੈ। ਰਣਨੀਤੀ ਬਣਾਉਣ ਲਈ ਪਹਿਲਾਂ ਇਹ ਸਮਝਣਾ ਜ਼ਰੂਰੀ ਹੈ ਕਿ ਸੇਲੇਬਸ ਵਿੱਚ ਵਿਸ਼ਿਆਂ ਦੇ ਅਹਿਮ ਹਿੱਸੇ ਕਿਹੜੇ ਹਨ। ਬੋਰਡ ਦੇ ਸੇਲੇਬਸ ਨੂੰ ਧਿਆਨ ਨਾਲ ਪੜ੍ਹਨਾ ਅਤੇ ਸਮਝਣਾ ਸਫਲਤਾ ਦੀ ਪਹਿਲੀ ਕੜੀ ਹੈ। ਹਰ ਵਿਦਿਆਰਥੀ ਨੂੰ ਆਪਣੇ ਸਬਜੈਕਟਾਂ ਦੇ ਅਨੁਸਾਰ ਸੇਲੇਬਸ ਦੀ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਉਹ ਹਰ ਅਹਿਮ ਵਿਸ਼ੇ ਤੇ ਕਾਬੂ ਪਾ ਸਕੇ। ਇਸ ਲਈ ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਿਕ ਸਭ ਤੋਂ ਜਟਿਲ ਵਿਸ਼ੇ ਨੂੰ ਪਹਿਲਾਂ ਸਮਾਂ ਦੇਕੇ ਘੱਟਦੇ ਕ੍ਰਮ ਵਿੱਚ ਬਾਕੀ ਵਿਸ਼ਿਆਂ ਅਨੁਸਾਰ ਤਿਆਰੀ ਲਈ ਸਮਾਂ ਦੇਵੇ ਭਾਵ ਜਟਿਲ ਵਿਸ਼ੇ ਨੂੰ ਜਿਆਦਾ ਸਮਾਂ ਅਤੇ ਅਸਾਨ ਵਿਸ਼ਿਆਂ ਨੂੰ ਘੱਟ ਸਮਾਂ ਦਿੱਤਾ ਜਾਵੇ।ਦੂਜਾ, ਸਮਾਂ ਪ੍ਰਬੰਧਨ ਸਭ ਤੋਂ ਅਹਿਮ ਭੂਮਿਕਾ ਨਿਭਾਂਦਾ ਹੈ। ਵਿਦਿਆਰਥੀ ਨੂੰ ਇੱਕ ਰੋਜ਼ਾਨਾ ਰੋਟੀਨ ਤਿਆਰ ਕਰਨੀ ਚਾਹੀਦੀ ਹੈ ਜਿਸ ਵਿੱਚ ਪੜ੍ਹਾਈ ਲਈ ਵਾਧੂ ਸਮਾਂ ਨਿਰਧਾਰਤ ਕੀਤਾ ਜਾਵੇ। ਇਹ ਰੋਜ਼ਾਨਾ ਦੀ ਰੋਟੀਨ ਨਿਰਧਾਰਤ ਕਰਨ ਲਈ ਪਹਿਲਾਂ ਆਪਣੀ ਤਾਕਤ ਅਤੇ ਕਮਜ਼ੋਰੀ ਨੂੰ ਪਰਖਣਾ ਜਰੂਰੀ ਹੈ। ਜਿਵੇਂ ਕਿ ਜਿਨ੍ਹਾਂ ਵਿਸ਼ਿਆਂ ਵਿੱਚ ਕਮਜ਼ੋਰੀ ਹੈ, ਉਨ੍ਹਾਂ ਲਈ ਵਾਧੂ ਸਮਾਂ ਦਿੱਤਾ ਜਾਵੇ। ਹਾਲਾਂਕਿ, ਰੋਜ਼ਾਨਾ ਅਧਿਐਨ ਦੌਰਾਨ ਰੁਚੀ ਵਾਲੇ ਵਿਸ਼ਿਆਂ ‘ਤੇ ਵੀ ਧਿਆਨ ਦੇਣਾ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀ ਦਾ ਵਿਸ਼ਵਾਸ ਬਣਿਆ ਰਹੇ। ਇਸ ਤਰ੍ਹਾਂ ਆਤਮ-ਵਿਸ਼ਵਾਸ ਬਣੇ ਰਹਿਣ ਨਾਲ ਵਿਦਿਆਰਥੀ ਨੂੰ ਤਿਆਰੀ ਕਰਨ ਵਿੱਚ ਅਸਾਨੀ ਰਹਿੰਦੀ ਹੈ। ਤੀਜਾ, ਨਿਯਮਤਤਾ ਅਤੇ ਅਨੁਸ਼ਾਸਨ ਵਿਦਿਆਰਥੀ ਦੀ ਤਿਆਰੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਰ ਦਿਨ ਇੱਕ ਸਮੇਂ ‘ਤੇ ਪੜ੍ਹਾਈ ਕਰਨੀ ਅਤੇ ਸਵਾਲ-ਜਵਾਬ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਵਿਦਿਆਰਥੀ ਦੀ ਯਾਦਦਾਸ਼ਤ ਮਜ਼ਬੂਤ ਹੁੰਦੀ ਹੈ, ਸਗੋਂ ਉਸ ਦਾ ਮਨ ਵੀ ਪੜ੍ਹਾਈ ਵਿੱਚ ਲੱਗਾ ਰਹਿੰਦਾ ਹੈ। ਇਸਦੇ ਨਾਲ ਹੀ, ਨੋਟਸ ਬਣਾਉਣਾ ਪੜ੍ਹਾਈ ਦਾ ਮਹੱਤਵਪੂਰਨ ਹਿੱਸਾ ਹੈ। ਵਿਦਿਆਰਥੀਆਂ ਨੂੰ ਆਪਣੇ ਹਰੇਕ ਵਿਸ਼ੇ ਲਈ ਸੰਖੇਪ ਅਤੇ ਆਸਾਨ ਨੋਟਸ ਬਣਾਉਣੇ ਚਾਹੀਦੇ ਹਨ। ਇਹ ਨੋਟਸ ਵਿਦਿਆਰਥੀ ਨੂੰ ਅੰਤਿਮ ਸਮੇਂ ‘ਤੇ ਅਸਾਨੀ ਨਾਲ ਦੁਹਰਾਈ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਇਸਦੇ ਨਾਲ-ਨਾਲ, ਪਹਿਲਾਂ ਪੜ੍ਹੇ ਗਏ ਵਿਸ਼ਿਆਂ ਨੂੰ ਵਾਰ-ਵਾਰ ਦੁਹਰਾਉਣ ਦੀ ਆਦਤ ਵੀ ਪੱਕੀ ਕਰਨੀ ਚਾਹੀਦੀ ਹੈ। ਇਸਦੇ ਨਾਲ ਇਹ ਵੀ ਜ਼ਰੂਰੀ ਹੈ ਕਿ ਵਿਦਿਆਰਥੀ ਪੜ੍ਹਾਈ ਕਰਦਿਆਂ ਵਿਰਾਮ ਲੈਣ ਅਤੇ ਮਨ ਨੂੰ ਤਾਜ਼ਾ ਕਰਨ ਦਾ ਸਮਾਂ ਨਿਰਧਾਰਤ ਕਰਨ। ਲਗਾਤਾਰ ਪੜ੍ਹਾਈ ਨਾ ਸਿਰਫ ਮਨ ਨੂੰ ਥਕਾਵਟ ਦਿੰਦੀ ਹੈ ਸਗੋਂ ਇਸ ਨਾਲ ਯਾਦਦਾਸ਼ਤ ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ। ਹਰ ਦੋ-ਤਿੰਨ ਘੰਟਿਆਂ ਬਾਅਦ ਛੋਟਾ ਜਿਹਾ ਵਿਰਾਮ ਲੈਣਾ ਮਨ ਨੂੰ ਤਾਜ਼ਾ ਕਰਦਾ ਹੈ ਅਤੇ ਪੜ੍ਹਾਈ ਵਿੱਚ ਨਵੀਂ ਤਾਜਗੀ ਭਰਦਾ ਹੈ। ਬੋਰਡ ਦੇ ਇਮਤਿਹਾਨਾਂ ਲਈ ਪ੍ਰੈਕਟਿਸ ਵੀ ਅਹਿਮ ਹੈ। ਵਿਦਿਆਰਥੀ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰ ਅਤੇ ਮੌਕ ਟੈਸਟ ਦੇ ਜ਼ਰੀਏ ਆਪਣੀ ਤਿਆਰੀ ਨੂੰ ਜਾਂਚ ਸਕਦੇ ਹਨ। ਇਹ ਵਿਦਿਆਰਥੀ ਨੂੰ ਨਾ ਸਿਰਫ ਪੇਪਰ ਪੈਟਰਨ ਨਾਲ ਜਾਣੂ ਕਰਦਾ ਹੈ, ਸਗੋਂ ਸਮੇਂ ਨਾਲ ਪੇਪਰ ਹੱਲ ਕਰਨ ਦੀ ਸਮਝ ਵੀ ਦਿੰਦਾ ਹੈ। ਪ੍ਰੈਕਟਿਸ ਪੇਪਰਾਂ ਦੇ ਜਵਾਬ ਲਿਖਣ ਦੇ ਅਭਿਆਸ ਨਾਲ ਵਿਦਿਆਰਥੀ ਆਪਣੀ ਲਿਖਣ ਦੀ ਗਤੀ ਅਤੇ ਜਵਾਬ ਦੇਣ ਦੇ ਢੰਗ ਨੂੰ ਸੁਧਾਰ ਸਕਦਾ ਹੈ। ਇਸ ਦੇ ਨਾਲ, ਵਿਦਿਆਰਥੀਆਂ ਨੂੰ ਆਪਣੇ ਸਰੀਰਕ ਅਤੇ ਮਾਨਸਿਕ ਸਿਹਤ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਸਰੀਰਕ ਸਿਹਤ ਲਈ ਸਿਹਤਮੰਦ ਖੁਰਾਕ ਅਤੇ ਨਿਯਮਿਤ ਕਸਰਤ ਜਰੂਰੀ ਹੈ। ਮਾਨਸਿਕ ਸਿਹਤ ਲਈ ਮੈਡੀਟੇਸ਼ਨ ਅਤੇ ਪੋਜ਼ੀਟਿਵ ਸੋਚ ਜ਼ਰੂਰੀ ਹੈ। ਇੱਕ ਤੰਦਰੁਸਤ ਸਰੀਰ ਤੇ ਦਿਮਾਗ਼ ਵਿਦਿਆਰਥੀ ਨੂੰ ਜ਼ਿਆਦਾ ਸਮਰੱਥ ਬਣਾਉਂਦਾ ਹੈ। ਅਧਿਆਪਕਾਂ ਅਤੇ ਮਾਪਿਆਂ ਦੀ ਸਹਾਇਤਾ ਵੀ ਬਹੁਤ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਹਰ ਸਫਲਤਾ ਅਤੇ ਅਸਫਲਤਾ ਲਈ ਆਪਣੇ ਅਧਿਆਪਕਾਂ ਅਤੇ ਮਾਪਿਆਂ ਨਾਲ ਸਾਂਝ ਪਾਉਣੀ ਚਾਹੀਦੀ ਹੈ। ਇਹ ਉਹਨਾਂ ਨੂੰ ਹੌਂਸਲਾ ਦਿੰਦੇ ਹਨ ਅਤੇ ਜ਼ਰੂਰੀ ਸਲਾਹਾਂ ਨਾਲ ਸਹਾਇਤਾ ਕਰਦੇ ਹਨ। ਇਸਦੇ ਨਾਲ ਹੀ ਵਿਦਿਆਰਥੀ ਨੂੰ ਖੁਦ ‘ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ। ਆਪਣੇ ਮਕਸਦ ਤੇ ਫੋਕਸ ਅਤੇ ਸਖ਼ਤ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਸੱਚੀ ਲਗਨ ਅਤੇ ਸਹੀ ਯੋਜਨਾ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਹਰ ਇਮਤਿਹਾਨ ਵਿੱਚ ਸਫਲ ਹੋ ਸਕਦੇ ਹਨ। ਇਸ ਤਿਆਰੀ ਦੀ ਪ੍ਰਕਿਰਿਆ ਸਿਰਫ ਅੰਕਾਂ ਦੀ ਦੌੜ ਨਹੀਂ, ਸਗੋਂ ਜੀਵਨ ਦੀ ਸਿਖਲਾਈ ਦੇ ਸਫਰ ਦਾ ਹਿੱਸਾ ਹੈ। ਅੰਤ ਵਿੱਚ, ਬੋਰਡ ਦੇ ਇਮਤਿਹਾਨਾਂ ਵਿੱਚ ਸਫਲਤਾ ਲਈ ਮਿਹਨਤ, ਰਣਨੀਤੀ, ਸਮਾਂ ਪ੍ਰਬੰਧਨ, ਅਤੇ ਨਿਯਮਤਤਾ ਸਭ ਤੋਂ ਮਹੱਤਵਪੂਰਨ ਹਨ। ਸਿਹਤਮੰਦ ਜੀਵਨਸ਼ੈਲੀ ਅਤੇ ਖੁਦ ‘ਤੇ ਭਰੋਸਾ ਰੱਖਣ ਵਾਲੇ ਵਿਦਿਆਰਥੀ ਹਰ ਔਕੜ ਨੂੰ ਹੱਲ ਕਰ ਸਕਦੇ ਹਨ। ਬਸ ਜ਼ਰੂਰਤ ਤਾਂ ਸਿਰਫ ਲਗਾਤਾਰ ਮਿਹਨਤ ਅਤੇ ਸੱਚੇ ਸਮਰਪਣ ਦੀ ਹੈ। liberalthinker1621@gmail.comਸੰਦੀਪ ਕੁਮਾਰ-7009807121ਐਮ.ਸੀ.ਏ, ਐਮ.ਏ ਮਨੋਵਿਗਆਨਰੂਪਨਗਰRopar Google News and Article Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta