Rupnagar District-Level Science Exhibition 2026 Under RAA for Classes 9 and 10
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ 10 ਬਲਾਕਾਂ ਦੇ ਵਿਦਿਆਰਥੀਆਂ ਨੇ ਪੇਸ਼ ਕੀਤੇ ਨਵੀਨ ਵਿਗਿਆਨਕ ਮਾਡਲ; ਜੇਤੂ ਵਿਦਿਆਰਥੀ ਰਾਜ ਪੱਧਰੀ ਪ੍ਰਦਰਸ਼ਨੀ ਲਈ ਚੁਣੇ ਗਏ
ਰੂਪਨਗਰ: ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026 ਤਹਿਤ ਨੌਵੀਂ ਅਤੇ ਦਸਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਇਹ ਪ੍ਰਦਰਸ਼ਨੀ ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਹੇਠ ਅਤੇ ਡੀ.ਆਰ.ਸੀ. ਸ੍ਰੀ ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਕਰਵਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ ਵੱਲੋਂ ਕੀਤਾ ਗਿਆ।
ਜ਼ਿਲ੍ਹੇ ਦੇ ਵੱਖ-ਵੱਖ 10 ਬਲਾਕਾਂ ਵਿੱਚੋਂ ਬਲਾਕ ਪੱਧਰੀ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ Artificial Intelligence for Better Life, Green Energy and Environmental Conservation, Indigenous Agricultural Practices, Science for Rural Transformation, Health, Hygiene and Sanitation ਅਤੇ Disaster Management ਵਰਗੀਆਂ ਛੇ ਸਬ-ਥੀਮਾਂ ਅਧੀਨ ਆਪਣੇ ਨਵੀਨਤਮ ਵਿਗਿਆਨਕ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ। ਇਨ੍ਹਾਂ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਤਕਨੀਕੀ ਸਮਝ, ਰਚਨਾਤਮਕ ਸੋਚ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਸਮਾਜਿਕ ਸਮੱਸਿਆਵਾਂ ਦੇ ਹੱਲ ਪ੍ਰਤੀ ਜ਼ਿੰਮੇਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨੀ ਦੌਰਾਨ ਜੱਜਾਂ ਦੀ ਭੂਮਿਕਾ ਸ੍ਰੀਮਤੀ ਜਵਤਿੰਦਰ ਕੌਰ ਲੈਕਚਰਾਰ ਬਾਇਓਲੋਜੀ, ਸ੍ਰੀ ਯਾਦਵਿੰਦਰ ਸਿੰਘ ਲੈਕਚਰਾਰ ਕੈਮਿਸਟਰੀ, ਸ੍ਰੀਮਤੀ ਸੀਮਾ ਚੋਪੜਾ ਲੈਕਚਰਾਰ ਫਿਜ਼ਿਕਸ, ਸ੍ਰੀਮਤੀ ਦਵਿੰਦਰ ਕੌਰ ਲੈਕਚਰਾਰ ਫਿਜ਼ਿਕਸ, ਸ੍ਰੀ ਰਮਨ ਕੁਮਾਰ ਸਾਇੰਸ ਮਾਸਟਰ ਅਤੇ ਸ੍ਰੀਮਤੀ ਪਰਮਿੰਦਰ ਕੌਰ ਸਾਇੰਸ ਮਿਸਟ੍ਰੈਸ ਵੱਲੋਂ ਨਿਭਾਈ ਗਈ। ਜੱਜਾਂ ਨੇ ਵਿਦਿਆਰਥੀਆਂ ਦੇ ਮਾਡਲਾਂ ਦਾ ਮੁਲਾਂਕਣ ਉਨ੍ਹਾਂ ਦੀ ਪੇਸ਼ਕਾਰੀ, ਵਿਗਿਆਨਕ ਤਰਕ, ਉਪਯੋਗਤਾ ਅਤੇ ਨਵੀਨਤਮ ਵਿਚਾਰਾਂ ਦੇ ਆਧਾਰ ‘ਤੇ ਕੀਤਾ।
ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਨਤੀਜੇ
1. Artificial Intelligence for Better Life
ਪਹਿਲਾ ਸਥਾਨ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ
ਦੂਜਾ ਸਥਾਨ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ
ਤੀਜਾ ਸਥਾਨ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ
2. Green Energy and Environmental Conservation
ਪਹਿਲਾ ਸਥਾਨ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ
ਦੂਜਾ ਸਥਾਨ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ
ਤੀਜਾ ਸਥਾਨ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ
3. Indigenous Agricultural Practices
ਪਹਿਲਾ ਸਥਾਨ: ਸਰਕਾਰੀ ਹਾਈ ਸਕੂਲ ਰਾਏਪੁਰ
ਦੂਜਾ ਸਥਾਨ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ
ਤੀਜਾ ਸਥਾਨ: ਸਰਕਾਰੀ ਹਾਈ ਸਕੂਲ ਦਸਗਰਾਈਂ
4. Science for Rural Transformation
ਪਹਿਲਾ ਸਥਾਨ: ਸਰਕਾਰੀ ਹਾਈ ਸਕੂਲ ਰਾਏਪੁਰ
ਦੂਜਾ ਸਥਾਨ: ਸਕੂਲ ਆਫ਼ ਐਮੀਨੈਂਸ ਰੋਪੜ (SOE Ropar)
ਤੀਜਾ ਸਥਾਨ: ਸਰਕਾਰੀ ਹਾਈ ਸਕੂਲ ਮਾਜਰੀ ਠੇਕੇਦਾਰਾਂ
5. Health, Hygiene and Sanitation
ਪਹਿਲਾ ਸਥਾਨ: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ
ਦੂਜਾ ਸਥਾਨ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ
ਤੀਜਾ ਸਥਾਨ: ਸਰਕਾਰੀ ਹਾਈ ਸਕੂਲ ਰਾਏਪੁਰ
6. Disaster Management
ਪਹਿਲਾ ਸਥਾਨ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ
ਦੂਜਾ ਸਥਾਨ: ਸਰਕਾਰੀ ਹਾਈ ਸਕੂਲ ਰਾਏਪੁਰ
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਦੇ ਵਿਗਿਆਨਕ ਦ੍ਰਿਸ਼ਟੀਕੋਣ, ਨਵੀਨਤਮ ਸੋਚ ਅਤੇ ਉਤਸ਼ਾਹ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਖੋਜ ਦੀ ਰੁਚੀ ਅਤੇ ਸਮੱਸਿਆਵਾਂ ਦੇ ਵਿਹਾਰਕ ਹੱਲ ਲੱਭਣ ਦੀ ਸਮਰੱਥਾ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਡੀ.ਆਰ.ਸੀ. ਸ੍ਰੀ ਵਿਪਿਨ ਕਟਾਰੀਆ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ RAA ਵਿਗਿਆਨ ਪ੍ਰਦਰਸ਼ਨੀ ਲਈ ਚੁਣੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਸਾਰੇ ਭਾਗੀਦਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।


























